ਬੇਰੁ਼ਜ਼ਗਾਰ ਅਧਿਆਪਕਾਂ ਨੇ ਡੀਸੀ ਦਫ਼ਤਰ ਲੁਧਿਆਣਾ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - Ludhiana
ਲੁਧਿਆਣਾ :ਪਿਛਲੇ ਕਈ ਮਹੀਨੀਆਂ ਤੋਂ ਬੇਰੁ਼ਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਹੈ। ਸਾਂਝਾ ਅਧਿਆਪਕ ਮੋਰਚੇ ਦੇ ਸੱਦੇ 'ਤੇ ਅੱਜ ਬੇਰੁਜ਼ਗਾਰ ਅਧਿਆਪਕਾਂ ਨੇ ਡੀਸੀ ਦਫ਼ਤਰ ਲੁਧਿਆਣਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬੇਰੁ਼ਜ਼ਗਾਰ ਅਧਿਆਪਕਾਂ ਨੇ ਡੀਸੀ ਲੁਧਿਆਣਾ ਵਰਿੰਦਰ ਸਿੰਘ ਸ਼ਰਮਾ ਨੂੰ ਮੰਗ ਪੱਤਰ ਵੀ ਸੌਂਪਿਆ। ਅਧਿਆਪਕਾਂ ਨੇ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਸਾਲ 2019 ਤੋਂ ਲਗਾਤਾਰ ਅਧਿਆਪਕ ਵਿਰੋਧੀ ਨੀਤੀਆਂ ਲਿਆ ਰਹੀ ਹੈ। ਉਨ੍ਹਾਂ ਸਰਕਾਰ ਕੋਲੋਂ ਡੀਏ ਦੀ ਬਕਾਇਆ ਕਿਸ਼ਤਾਂ, ਤਨਖਾਹਾਂ ਵਧਾਉਣ ਤੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਨੂੰ ਰੋਸ ਪੱਤਰ ਭੇਜ ਕੇ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦੀ ਅਪੀਲ ਕੀਤੀ ਹੈ।