20 ਮਾਰਚ ਨੂੰ ਅਧਿਆਪਕਾਂ ਨੇ ਕੈਪਟਨ ਦੀ ਕੋਠੀ ਘੇਰਨ ਦਾ ਕੀਤਾ ਐਲਾਨ - ਅਧਿਆਪਕਾਂ ਦਾ ਧਰਨਾ
ਸੰਗਰੂਰ: ਪਿਛਲੇ 6 ਮਹੀਨਿਆਂ ਤੋਂ ਧਰਨੇ ਤੇ ਬੈਠੇ ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸੰਗਰੂਰ ਦੇ ਲਾਲ ਬੱਤੀ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਸੀ ਕਿ ਕਾਂਗਰਸ ਤਿੰਨ ਸਾਲ ਪੂਰੇ ਹੋਣ ਤੇ ਉਨ੍ਹਾਂ ਦੀਆਂ ਮੰਗਾਂ ਮੰਨ ਲਵੇਗੀ ਪਰ ਅਜਿਹਾ ਨਹੀਂ ਹੋਇਆ। ਜੇ ਉਨ੍ਹਾਂ ਦੀਆਂ ਮੰਗਾਂ ਅਜੇ ਵੀ ਨਾ ਮੰਨੀਆਂ ਗਈਆਂ ਤਾਂ ਉਹ 20 ਤਰੀਕ ਨੂੰ ਮੁੜ ਕੈਪਟਨ ਦੀ ਕੋਠੀ ਦਾ ਘਿਰਾਓ ਕਰਣਗੇ।