ਕੇਂਦਰ ਆਪਣੀ ਜਿੱਦ ਛੱਡ ਕੇ ਕਿਸਾਨਾਂ ਦਾ ਮਸਲਾ ਕਰੇ ਹੱਲ : ਲੌਂਗੋਵਾਲ
ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਹ ਕਾਨੂੰਨ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਕਾਫੀ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਤੇ ਅਕਾਲੀ ਦਲ ਕਿਸਾਨਾਂ ਦੇ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਆਪਣੀ ਜਿੱਦ ਛੱਡ ਕਿਸਾਨਾਂ ਦੇ ਮਸਲੇ ਹਲ ਕਰਨੇ ਚਾਹੀਦੇ ਹਨ।