ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਲਿਆ ਜਾਇਜ਼ਾ - kartarpur coridor
ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਵਲੋਂ ਡੇਰਾ ਬਾਬਾ ਨਾਨਕ ਵਿਖੇ ਤਿਆਰ ਹੋ ਰਹੇ ਕਰਤਾਰਪੁਰ ਕੋਰੀਡੋਰ ਲਈ ਚੱਲ ਰਹੇ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਕੇ 'ਤੇ ਮੌਜੂਦ ਰਹੇ। ਗ੍ਰਹਿ ਸਕੱਤਰ ਨੇ ਭਾਰਤ ਪਾਕਿਸਤਾਨ ਕੰਡਿਆਲੀ ਤਾਰ ਜ਼ੀਰੋ ਲਾਈਨ ਉੱਤੇ ਜਾਕੇ ਕਾਰਜਾਂ ਦਾ ਜਾਇਜ਼ਾ ਲਿਆ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਿੱਥੇ ਇਹ ਦੱਸਿਆ ਕਿ ਜਲਦ ਭਾਰਤ ਸਰਕਾਰ ਵਲੋਂ ਵੈਬਸਾਈਟ ਸ਼ੁਰੂ ਕੀਤੀ ਜਾਵੇਗੀ ਜਿਸ ਰਾਹੀਂ ਲੋਕ ਪਾਕਿਸਤਾਨ ਜਾਣ ਲਈ ਅਪਲਾਈ ਕਰ ਸਕਣਗੇ ਉੱਥੇ ਹੀ ਵੀਜ਼ਾ ਪ੍ਰਕਿਰਿਆ ਸਬੰਧੀ ਪੂਰੀ ਜਾਣਕਾਰੀ ਵੀ ਦਿੱਤੀ।