ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੀਜੀਆਈ ’ਚ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ - ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼
ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੋਰੋਨਾ ਵੈਕਸੀਨ ਦਾ ਦੂਜਾ ਟੀਕਾ ਲਗਵਾਉਣ ਲਈ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਪੁੱਜੇ। ਇਸ ਮੌਕੇ ਜਿੱਥੇ ਉਨ੍ਹਾਂ ਨਾਲ ਪੀਜੀਆਈ ਦੇ ਡਾਇਰੈਕਟਰ ਜਗਤ ਰਾਮ ਮੌਜੂਦ ਰਹੇ ਉਥੇ ਹੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਇਸ ਵੈਕਸੀਨ ਦੇ ਜ਼ਰੀਏ ਹੀ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਇਸ ਟੀਕੇ ਨੂੰ ਲਵਾਉਣ ਤਾਂ ਜੋ ਭਿਆਨਕ ਮਹਾਂਮਾਰੀ ਤੋਂ ਬਚਿਆ ਜਾ ਸਕੇ।