ਚੋਣਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ 'ਚ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ - ਵਿਧਾਨ ਸਭਾ ਚੋਣਾਂ
ਹੁਸ਼ਿਆਰਪੁਰ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ 'ਚ ਸਾਂਸਦ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਹੁਸਿ਼ਆਰਪੁਰ ਦੇ ਬਾਜ਼ਾਰਾਂ 'ਚ ਹੁਸਿ਼ਆਰਪੁਰ ਤੋਂ ਭਾਜਪਾ ਦੇ ਉਮੀਦਵਾਰ ਤੀਕਸ਼ਣ ਸੂਦ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਜਪਾ ਪੰਜਾਬ 'ਚ ਵੱਡੀ ਜਿੱਤ ਹਾਸਿਲ ਕਰੇਗੀ। ਵਿਜੇ ਸਾਂਪਲਾ ਨੂੰ ਫਗਵਾੜਾ ਤੋਂ ਟਿਕਟ ਦਿੱਤੇ ਜਾਣ ਤੇ ਬੋਲਦਿਆਂ ਸੋਮ ਪ੍ਰਕਾਸ਼ ਨੇ ਕਿਹਾ ਕਿ ਫਗਵਾੜਾ 'ਚ ਵਿਜੇ ਸਾਂਪਲਾ ਨੂੰ ਵੱਡੀ ਜਿੱਤ ਹਾਸਿਲ ਕਰਵਾਈ ਜਾਵੇਗੀ ਤੇ ਭਾਜਪਾ ਇਕ ਜੁੱਟ ਹੋ ਕੇ ਵਿਜੇ ਸਾਂਪਲਾ ਦਾ ਸਾਥ ਦੇ ਰਹੀ ਹੈ। ਨਵਜੋਤ ਸਿੰਘ ਸਿੱਧੂ ਦੀ ਭੈਣ ਵਲੋਂ ਲਗਾਏ ਗਏ ਦੋਸ਼ਾਂ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਸਿੱਧੂ ਦਾ ਘਰੇਲੂ ਮਾਮਲਾ ਹੈ ਤੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੇੇ ਤੇ ਨਵਜੋਤ ਸਿੰਘ ਸਿੱਧੂ ਕਿਹੋ ਜਿਹੇ ਕਿਰਦਾਰ ਦਾ ਮਾਲਕ ਹੈ ਇਸ ਬਾਰੇ ਸਭ ਚੰਗੀ ਤਰ੍ਹਾਂ ਜਾਣੂ ਹਨ।