ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਸਮੱਗਰੀ ਦੀ ਗੱਡੀ ਰਵਾਨਾ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਐਸੀ ਪ੍ਰਧਾਨ ਡਾਕਟਰ ਦਿਲਬਾਗ ਰਾਏ ਵੀ ਉਨ੍ਹਾਂ ਨਾਲ ਹਾਜ਼ਰ ਸਨ। ਗੱਲਬਾਤ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਆਪਣੇ-ਆਪਣੇ ਪੱਧਰ 'ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ।