ਕੇਂਦਰੀ ਮੰਤਰੀ ਘਟੀਆ ਬਿਆਨਬਾਜ਼ੀ ਕਰ ਕੇ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਰ ਰਹੇ ਹਨ-ਪ੍ਰੋ.ਚੰਦੂਮਾਜਰਾ - Farmers
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਕਾਂਗਰਸ ਦੇ ਰਾਹ 'ਤੇ ਚਲਦਿਆਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੇ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਚੱਲ ਰਿਹਾ ਕਿਸਾਨੀ ਅੰਦੋਲਨ ਕੇਵਲ ਪੰਜਾਬ ਦਾ ਨਹੀਂ ਅਤੇ ਨਾ ਹੀ ਕੇਵਲ ਇੱਕ ਫਿਰਕੇ ਦਾ ਅੰਦੋਲਨ ਹੈ ਸਗੋਂ ਸਮੁੱਚੇ ਦੇਸ਼ ਤੋਂ ਕਿਸਾਨ ਲੱਖਾਂ ਦੀ ਗਿਣਤੀ ਦੇ 'ਚ ਇਸ ਸੰਘਰਸ਼ ਦੇ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਜਲਦ ਤੋਂ ਜਲਦ ਕੀਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਪ੍ਰੰਤੂ ਕੇਂਦਰੀ ਮੰਤਰੀ ਘਟੀਆ ਬਿਆਨਬਾਜ਼ੀ ਕਰ ਕੇ ਇਸ ਸੰਘਰਸ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਰ ਰਹੀ ਹੈ । ਉਨ੍ਹਾਂ ਕੇਂਦਰ ਤੋਂ ਸਵਾਲ ਪੁੱਛਦਿਆਂ ਕਿਹਾ ਕਿ ਆਪਣੇ ਜਾਇਜ਼ ਹੱਕਾਂ ਦੀ ਮੰਗ ਕਰਨਾ ਕਿਆ ਖ਼ਾਲਿਸਤਾਨ ਦੀ ਮੰਗ ਹੈ?