ਕਿਸਾਨੀ ਅੰਦੋਲਨ ‘ਤੇ ਕੇਂਦਰੀ ਮੰਤਰੀ ਦੇ ਵਿਗੜੇ ਬੋਲ - ਭਾਜਪਾ ਨੂੰ ਵੱਡੀ ਚਿਤਾਵਨੀ
ਆਪ ਵਲੋਂ ਅੰਮ੍ਰਿਤਸਰ ਚ ਕਿਸਾਨਾਂ ਨੂੰ ਮੰਦੀ ਸ਼ਬਦਾਵਲੀ ਬੋਲਣ ਵਾਲੀ ਭਾਜਪਾ ਦੀ ਮੰਤਰੀ ਮਿਨਾਕਸ਼ੀ ਲੇਖੀ ਖਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਮੀਨਾਕਸ਼ੀ ਲੇਖੀ ਨੇ ਅਸਤੀਫਾ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਵਿੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦਾ ਕੋਈ ਵੀ ਨਾਗਰਿਕ ਕਿਸਾਨਾਂ ਲਈ ਵਰਤੀ ਅਜਿਹੀ ਸ਼ਬਦਾਵਲੀ ਨੂੰ ਬਰਦਾਸ਼ਿਤ ਨਹੀਂ ਕਰੇਗਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੇ ਲਈ ਭਾਜਪਾ ਦੇ ਵੱਡੇ ਆਗੂਆਂ ਤੇ ਮੰਤਰੀਆਂ ਵੱਲੋਂ ਕਈ ਤਰ੍ਹਾਂ ਵਿਵਾਦਿਤ ਬਿਆਨ ਦਿੱਤੇ ਜਾ ਰਹੇ ਹਨ ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੇ ਇੱਕ ਤੋਂ ਬਾਅਦ ਇੱਕ ਬਿਆਨ ਕਿਸਾਨਾਂ ਨੂੰ ਲੈਕੇ ਦਿੱਤੇ ਜਾ ਰਹੇ ਹਨ।