ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਆਂਗਣਵਾੜੀ ਵਰਕਰਾਂ ਦਾ ਅਨੋਖਾ ਪ੍ਰਦਰਸ਼ਨ, ਦੇਖੋ ਵੀਡੀਓ - ਲੰਮੇ ਸਮੇਂ ਤੋਂ ਸੰਘਰਸ਼
ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੇ ਅਨੌਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਬਠਿੰਡਾ ਵਿਖੇ ਅੱਜ ਆਂਗਣਵਾੜੀ ਵਰਕਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਸਵੇਰੇ ਦੱਸ ਵਜੇ ਤੋਂ ਲੈ ਕੇ ਦੋ ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਅਤੇ ਪਰਮਾਤਮਾ ਤੋਂ ਅਰਦਾਸ ਕੀਤੀ ਕਿ ਪਰਮਾਤਮਾ ਇਨ੍ਹਾਂ ਨੂੰ ਸੁਮੱਤ ਬਖ਼ਸ਼ੇ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੀ ਮੰਗ ਹਰਿਆਣਾ ਪੈਟਰਨ ਲਾਗੂ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।