ਬਰਗਾੜੀ ਕਾਂਡ ਦੇ ਦੋਸ਼ੀਆਂ ਵਿਰੁੱਧ ਜਲਦ ਕਾਰਵਾਈ ਦੀ ਮੰਗ - ਯੂਨਾਈਟਿਡ ਅਕਾਲੀ ਦਲ
ਯੂਨਾਈਟਿਡ ਅਕਾਲੀ ਦਲ ਵੱਲੋਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਫੜਨ ਅਤੇ ਉਨ੍ਹਾਂ ਦੇ ਜਲਦ ਕਾਰਵਾਈ ਕਰਵਾਉਣ ਦੇ ਲਈ ਮੁੱਖ ਮੰਤਰੀ ਪੰਜਾਬ ਨੂੰ ਇੱਕ ਮੰਗ ਪੱਤਰ ਦਿੱਤਾ ਜਾਣਾ ਸੀ। ਪਰ ਮੁੱਖ ਮੰਤਰੀ ਦੇ ਓ.ਐਸ.ਡੀ. ਆਪ ਹੀ ਇਹ ਮੰਗ ਪੱਤਰ ਲੈਣ ਕਿਸਾਨ ਭਵਨ ਪਹੁੰਚ ਗਏ। ਯੂਨਾਈਟਿਡ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਮੁੱਖ ਮੰਤਰੀ ਦੇ ਓਐਸਡੀ ਅੰਕਿਤ ਬਾਂਸਲ ਨੂੰ ਆਪਣੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਦੇ ਓਐਸਡੀ ਅੰਕਿਤ ਬਾਂਸਲ ਨੇ ਅਕਾਲੀ ਦਲ ਯੂਨਾਈਟਿਡ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦਾ ਮੰਗ ਪੱਤਰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਜਾਵੇਗਾ ਅਤੇ ਇਸ ਮਾਮਲੇ 'ਚ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਜਾਂਚ ਵੀ ਚੱਲ ਰਹੀ ਹੈ ਪਰ ਬਾਅਦ ਵਿੱਚ ਸੀਬੀਆਈ ਨੂੰ ਜਾਂਚ ਸੌਂਪ ਦਿੱਤੀ ਗਈ ਸੀ ਜਿਸ ਕਰਕੇ ਮਾਮਲੇ 'ਚ ਦੇਰੀ ਹੋ ਰਹੀ ਹੈ। ਪਰ ਜਲਦ ਤੋਂ ਜਲਦ ਸਰਕਾਰ ਵੱਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।