ਦੇਸ਼ ਭਰ 'ਚ united bank ਫ਼ਰਮ ਨੇ ਕੀਤੀ ਹੜਤਾਲ, ਬੈਂਕਾਂ 'ਚ ਕੰਮਕਾਜ ਠੱਪ - ਬੈਂਕ ਕਰਮਚਾਰੀਆਂ
ਲੁਧਿਆਣਾ: ਦੇਸ਼ ਭਰ ਵਿੱਚ ਅੱਜ ਸਰਕਾਰੀ ਬੈਂਕਾਂ ਵੱਲੋਂ ਦੋ ਦਿਨ 15 ਅਤੇ 16 ਮਾਰਚ ਨੂੰ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਲੁਧਿਆਣਾ ਦੇ ਭਾਰਤ ਨਗਰ ਚੌਂਕ ਵਿੱਚ ਸਥਿਤ ਕੇਨਰਾ ਬੈਂਕ ਦੇ ਬਾਹਰ ਵੀ ਵੱਡੀ ਤਦਾਦ ਵਿੱਚ ਬੈਂਕ ਕਰਮਚਾਰੀਆਂ ਨੇ ਇਕੱਠੇ ਹੋ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਅਤੇ ਬੈਂਕ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕਰ ਰਹੀ ਹੈ ਜਿਸ ਨਾਲ ਨਾ ਸਿਰਫ਼ ਕਰਮਚਾਰੀਆਂ ਦਾ ਨੁਕਸਾਨ ਹੋ ਰਿਹਾ ਹੈ ਸਭ ਲੋਕਾਂ ਨੂੰ ਵੀ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਿਘਨ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਬਜਟ ਵਿੱਚ ਦੋ ਸਰਕਾਰੀ ਬੈਂਕਾਂ ਨੂੰ ਨਿੱਜੀ ਕਰਨ ਦਾ ਫੈਸਲਾ ਲਿਆ ਹੈ ਜੋ ਕਿ ਬੇਹੱਦ ਮੰਦਭਾਗਾ ਹੈ।