ਯੂਨਾਈਟਡ ਸਿੱਖ ਸੰਸਥਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਕੀਤਾ ਸੈਨੇਟਾਈਜ਼
ਰੂਪਨਗਰ: ਕੋਵਿਡ-19 ਦੇ ਚਲਦਿਆਂ ਪੂਰੇ ਦੇਸ਼ ਵਿੱਚ ਲੌਕਡਾਊਨ ਜਾਰੀ ਹੈ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਿਹਤ ਵਿਭਾਗ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਤਹਿਤ ਹੀ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਯੂਨਾਇਟੇਡ ਸਿੱਖ ਸੰਸਥਾ ਨਾਲ ਜੁੜੇ ਵਿਅਕਤੀਆਂ ਨੇ ਤਖ਼ਤ ਸਾਹਿਬ ਦੇ ਆਲੇ-ਦੁਆਲੇ ਤੇ ਸਰਾਵਾਂ ਨੂੰ ਸੈਨੇਟਾਈਜ਼ ਕੀਤਾ। ਇਸ ਮੌਕੇ 'ਤੇ ਬੋਲਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਕਿਹਾ ਕਿ ਯੂਨਾਇਟੇਡ ਸਿੱਖ ਨਾਮੀਂ ਸੰਸਥਾ ਦੇ ਨੁਮਾਇੰਦਿਆਂ ਵੱਲੋਂ WHO ਵੱਲੋਂ ਦਿੱਤੀਆਂ guidelines ਦੇ ਅਨੁਸਾਰ ਹੀ ਤਖ਼ਤ ਸਾਹਿਬ ਦੀਆਂ ਸਰਾਵਾਂ, ਚੌਗਿਰਦੇ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਜ਼ਰੂਰੀ ਹੈ।
Last Updated : May 31, 2020, 4:52 PM IST