ਯੂਨਾਈਟਿਡ ਸਿੱਖਸ ਨੇ ਆਰੰਭਿਆ ਤਖ਼ਤ ਸ੍ਰੀ ਦਮਦਮਾ ਸਾਹਿਬ ਕੰਪਲੈਕਸ ਦੀ ਸੈਨੀਟਾਈਜ਼ੇਸ਼ਨ ਦਾ ਕੰਮ - ਤਖ਼ਤ ਸ੍ਰੀ ਦਮਦਮਾ ਸਾਹਿਬ
ਬਠਿੰਡਾ: ਕੌਮਾਂਤਰੀ ਪੱਧਰ ਦੀ ਸਿੱਖ ਸਮਾਜ ਸੇਵੀ ਸੰਸਥਾ 'ਯੂਨਾਈਟਿਡ ਸਿੱਖਸ' ਨੇ ਪੰਜਾਬ ਵਿੱਚ ਮੁੜ ਤੋਂ ਕੋਰੋਨਾ ਦੇ ਰਫਤਾਰ ਫੜ ਲੈਣ ਦੇ ਮੱਦੇਨਜ਼ਰ ਧਾਰਮਿਕ ਸਥਾਨਾਂ ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਉਨ੍ਹਾਂ ਐਤਨਾਰ ਨੂੰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਸੈਨੀਟਾਈਜ਼ ਕਰਨ ਦੀ ਮੁਹਿੰਮ ਆਰੰਭੀ ਹੈ। ਸੰਸਥਾ ਦੇ ਆਗੂਆਂ ਨੇ ਦੱਸਿਆ ਕਿ ਸਮੁੱਚੇ ਤਖ਼ਤ ਸਾਹਿਬ ਦੇ ਕੰਪਲੈਕਸ ਦੇ ਨਾਲ-ਨਾਲ ਸਰਾਵਾਂ ਨੂੰ ਵੀ ਸੈਨੀਟਾਈਜ਼ ਕੀਤਾ ਜਾਵੇਗਾ ਤਾਂ ਜੋ ਇੱਥੇ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।