ਮੋਗਾ ਜ਼ਿਲ੍ਹਾ ਕੋਰਟ 'ਚ ਤਰੀਕ 'ਤੇ ਆਏ ਨੌਜਵਾਨ ਉਪਰ ਅਣਪਛਾਤੇ ਲੋਕਾਂ ਵੱਲੋਂ ਹਮਲਾ - ਤਰੀਕ 'ਤੇ ਆਏ ਨੌਜਵਾਨ 'ਤੇ ਹੋਇਆ ਜਾਨਲੇਵਾ ਹਮਲਾ
ਮੋਗਾ : ਸ਼ਹਿਰ ਦੇ ਜ਼ਿਲ੍ਹਾ ਕੋਰਟ ਵਿੱਚ ਤਾਰੀਕ ਉੱਤੇ ਆਏ ਇੱਕ ਨੌਜਵਾਨ ਉੱਤੇ ਕੁੱਝ ਅਣਪਛਾਤੇ ਲੋਕਾਂ ਨੇ ਜਾਨਲੇਵਾ ਹਮਲਾ ਕੀਤਾ। ਪੀੜਤ ਨੌਜਵਾਨ ਦੀ ਪਛਾਣ ਦਵਿੰਦਰ ਸਿੰਘ ਵਜੋ ਹੋਈ ਹੈ। ਜਾਣਕਾਰੀ ਮੁਤਾਬਕ ਦਵਿੰਦਰ ਇੱਕ ਕੇਸ ਦੇ ਸਿਲਸਿਲੇ ਵਿੱਚ ਕੋਰਟ 'ਚ ਤਰੀਕ 'ਤੇ ਆਇਆ ਸੀ। ਉਸ ਉੱਤੇ ਕੁੱਝ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾਈਆਂ, ਇੱਟਾਂ ਨਾਲ ਹਮਲਾ ਕੀਤਾ ਅਤੇ ਉਸ ਦੀ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ। ਇਸ ਬਾਰੇ ਐੱਸਐੱਸਪੀ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦਵਿੰਦਰ ਸਿੰਘ ਨਾਂਅ ਦਾ ਨੌਜਵਾਨ ਕੋਰਟ ਵਿੱਚ ਤਰੀਕ ਤੇ ਆਇਆ ਸੀ ਉਹ ਉਪਰ ਕੁੱਝ ਨੌਜਵਾਨਾਂ ਨੇ ਹਮਲਾ ਕੀਤਾ ਹੈ। ਜ਼ਖਮੀ ਨੌਜਵਾਨ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ।