ਅਨਲੋਕ 4: ਵੀਕੈਂਡ ਲੌਕਡਾਊਨ ਦੇ ਚਲਦੇ ਪੁਲਿਸ ਨੇ ਲਾਏ ਨਾਕੇ - ਮਾਸਕ ਨਾ ਪਉਣ ਵਾਲੇ ਲੋਕਾਂ ਦੇ ਕੱਟੇ ਚਲਾਨ
ਅੰਮ੍ਰਿਤਸਰ: ਸ਼ਨੀਵਾਰ ਨੂੰ ਵੀਕਐਂਡ ਕਰਫਿਊ ਦੇ ਚਲਦੇ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ-ਥਾਂ 'ਤੇ ਨਾਕਾਬੰਦੀ ਕੀਤੀ ਗਈ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਿਨਾਂ ਕਿਸੇ ਕੰਮ ਤੋਂ ਬਾਹਰ ਘੁੰਮ ਰਹੇ ਲੋਕਾਂ ਲੋਕਾਂ ਦਾ ਚਲਾਨ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਮੂੰਹ 'ਤੇ ਮਾਸਕ ਨਹੀਂ ਪਾਇਆ, ਉਨ੍ਹਾਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਚਲਦੇ ਜਾਗਰੂਕ ਕੀਤਾ ਜਾ ਰਿਹਾ ਹੈ।