ਉਨਾਵ ਜਬਰ ਜਨਾਹ: ਕਾਂਗਰਸੀ ਔਰਤਾਂ ਨੇ ਮੋਦੀ ਤੇ ਯੋਗੀ ਵਿਰੁੱਧ ਕੀਤੀ ਨਾਅਰੇਬਾਜ਼ੀ - ਕਾਂਗਰਸ ਮਹਿਲਾਵਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ
ਲੁਧਿਆਣਾ: ਉੱਤਰ ਪ੍ਰਦੇਸ਼ ਦੇ ਉਨਾਵ ਵਿੱਚ ਹੋਏ ਜਬਰ ਜਨਾਹ ਦਾ ਮਾਮਲਾ ਮੁੜ ਭੱਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਕੇਂਦਰ ਤੇ ਯੋਗੀ ਸਰਕਾਰ 'ਤੇ ਨਿਸ਼ਾਨੇ ਵਿੰਨ੍ਹ ਰਹੇ ਹਨ। ਇਸੇ ਮਾਮਲੇ ਦੀ ਨਿਖੇਧੀ ਕਰਦਿਆਂ ਲੁਧਿਆਣਾ ਦੇ ਸਮਰਾਲਾ ਚੌਕ 'ਚ ਕਾਂਗਰਸ ਮਹਿਲਾਵਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜਬਰ ਜਨਾਹ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਦੇਸ਼ ਦੀਆਂ ਮਹਿਲਾਵਾਂ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਮੋਦੀ ਤੇ ਯੋਗੀ ਸਰਕਾਰ ਜਬਰ ਜਨਾਹ ਦੀਆਂ ਘਟਨਾਵਾਂ ਨੂੰ ਰੋਕਣ 'ਚ ਫ਼ੇਲ੍ਹ ਸਾਬਤ ਹੋਈ ਹੈ। ਇਸ ਦੇ ਕਾਰਨ ਹੀ ਕਾਂਗਰਸ ਦੀਆਂ ਮਹਿਲਾ ਵਰਕਰਜ਼ ਦੇਸ਼ ਭਰ ਵਿੱਚ ਸੜਕਾਂ 'ਤੇ ਉੱਤਰ ਕੇ ਇਸ ਦਾ ਵਿਰੋਧ ਕਰ ਰਹੀਆਂ ਹਨ।