ਕਿਸਾਨਾਂ ਦੀ ਲਲਕਾਰ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਸਾਡਾ ਸੰਘਰਸ਼ ਜਾਰੀ ਰਹੇਗਾ - kheti ordinance
ਮੋਗਾ: ਖੇਤੀ ਕਾਨੂੰਨ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਰੋਸ ਦੀ ਲਹਿਰ ਵੱਧ ਰਹੀ ਹੈ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਗੁੱਸਾ ਘੱਟਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ। ਉਨ੍ਹਾਂ ਨੇ ਦਿਨ ਸ਼ੁੱਕਰਵਾਰ ਨੂੰ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੇ ਰੇਲ ਲਾਇਨ ਉੱਤੇ ਹੀ ਟੈਂਟ ਗੱਡ ਲਏ ਅਤੇ ਧਰਨੇ ਉੱਤੇ ਬੈਠ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।