ਯੂ.ਪੀ. ਦੀਆਂ ਵਿਧਾਨ ਸਭਾ ਚੋਣਾਂ 'ਚ ਹਾਰੇਗੀ ਬੀਜੇਪੀ: ਕਿਸਾਨ - U.P.
ਜਲੰਧਰ: ਫਿਲੌਰ ਵਿਖੇ ਅੱਜ ਲਾਡੋਵਾਲ ਟੌਲ ਪਲਾਜ਼ੇ ਤੋਂ ਮੁਜ਼ੱਫਰਨਗਰ (Muzaffarnagar) ਯੂਪੀ ਲਈ ਕਿਸਾਨਾਂ (Farmers) ਦਾ ਵੱਡਾ ਜਥਾ ਰਵਾਨਾ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਮੁਜ਼ੱਫਰਨਗਰ ਲਈ ਰਵਾਨਾਂ ਹੋਏ ਹਨ। ਇਸ ਮੌਕੇ ਕਿਸਾਨਾਂ ਨੇ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ, ਕਿ ਦੇਸ਼ ਦੇ 5 ਸੂਬਿਆਂ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਕਿਸਾਨਾਂ ਵੱਲੋਂ ਪੂਰੇ ਦੇਸ਼ ਵਿੱਚ ਬੀਜੇਪੀ ਦੇ ਖ਼ਿਲਾਫ਼ ਚੋਣ ਪ੍ਰਚਾਰ ਕੀਤੇ ਜਾਵੇਗਾ। ਤੇ ਬੀਜੇਪੀ ਦੀ ਸਰਕਾਰ ਨੂੰ ਪਹਿਲਾਂ ਦੇਸ਼ ਦੇ ਸੂਬਿਆ ਤੇ ਫਿਰ ਕੇਂਦਰ ਦੀ ਸੱਤਾ ਹਟਾਇਆ ਜਾਵੇਗਾ।