ਪੰਜਾਬ ਯੂਨੀਵਰਸਿਟੀ 'ਚ ਹੁਣ ਵਿਦੇਸ਼ੀ ਭਾਸ਼ਾਵਾਂ ਦੇ ਨਾਲ ਪੜ੍ਹਾਈ ਜਾਵੇਗੀ ਉਰਦੂ! - urdu is not a foreign language
ਦੇਸ਼ ਭਰ ਵਿਚ ਜਿੱਥੇ ਇਕ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਇਕ ਭਾਸ਼ਾ ਇਕ ਦੇਸ਼ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉੱਥੇ ਹੀ ਇਕ ਹੋਰ ਭਾਸ਼ਾ 'ਤੇ ਵਡਾ ਹਮਲਾ ਸਾਹਮਣੇ ਆਇਆ ਹੈ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਵਿਚ ਊਰਦੁ ਵਿਭਾਗ ਨੂੰ ਵਿਦੇਸ਼ੀ ਭਾਸ਼ਾ ਵਿਭਾਗ ਵਿਚ ਸ਼ਾਮਿਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਇਸ ਬਾਰੇ ਭਲਕੇ ਮੀਟਿੰਗ ਕੀਤੀ ਜਾਵੇਗੀ। ਉਰਦੂ ਵਿਭਾਗ ਦੇ ਵਿਦਿਆਰਥੀ ਤੇ ਅਧਿਆਪਕਾਂ ਵੱਲੋਂ ਇਸ ਫ਼ੈਸਲੇ 'ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ ਹੈ। ਉਰਦੂ ਵਿਭਾਗ ਦੇ ਸਹਾਇਕ ਪ੍ਰੋਫ਼ੈਸ੍ਰਰ ਤੇ ਕੋਆਰਡੀਨੇਟਰ ਅਬਾਸ ਅਲੀ ਨੇ ਕਿਹਾ ਕਿ ਯੂਨੀਵਰਸਿਟੀ ਦਾ ਇਹ ਫ਼ੈਸਲਾ ਮੰਦਭਾਗਾ ਹੈ ਤੇ ਉਰਦੂ ਨੂੰ ਵਿਦੇਸ਼ੀ ਭਾਸ਼ਾਵਾਂ ਵਿਚ ਸ਼ਾਮਿਲ ਨਹੀਂ ਕਰਨਾ ਚਾਹੀਦਾ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਇਕ ਟਵੀਟ ਕਰਕੇ ਪੰਜਾਬ ਯੂਨੀਵਰਸਿਟੀ ਦੇ ਇਸ ਫ਼ੈਸਲੇ 'ਤੇ ਹੈਰਾਨੀ ਜਤਾਈ ਗਈ ਹੈ। ਮੁਖ ਮੰਤਰੀ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਆਪਣਾ ਫ਼ੈਸਲਾ ਮੁੜ ਤੋਂ ਵਿਚਾਰਨ ਦੀ ਸਲਾਹ ਦਿਤੀ ਗਈ ਹੈ।