ਉਸਤਾਦ ਰਾਗੀ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ: ਬੀਬੀ ਜਗੀਰ ਕੌਰ - ਪ੍ਰਧਾਨ ਬੀਬੀ ਜਗੀਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨਾਲ ਇਥੇ ਕੀਤੀ ਗਈ ਇਕੱਤਰਤਾ ਦੌਰਾਨ ਰਾਗੀ ਸਿੰਘਾਂ ਦੀ ਮੰਗ ’ਤੇ ਇਹ ਐਲਾਨ ਕੀਤਾ ਕਿ ਰਾਗੀ ਜਥਿਆਂ ਨੂੰ 40 ਸਾਲ ਦੇ ਕਰੀਬ ਕੀਰਤਨ ਸਿਖਲਾਈ ਦੇਣ ਵਾਲੇ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ।