ਪੰਜਾਬ

punjab

ETV Bharat / videos

ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ - ਹੁਸ਼ਿਆਰਪੁਰ

By

Published : Oct 6, 2021, 6:59 PM IST

ਹੁਸ਼ਿਆਰਪੁਰ: ਪੰਜਾਬ ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਲਗਾਤਾਰ ਜੋਰਦਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਗੜ੍ਹਸ਼ਕਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਗਾਂਧੀ ਪਾਰਕ ਵਿਖੇ ਰੋਸ ਭਰਪੂਰ ਰੈਲੀ ਕੀਤੀ ਅਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਬੰਗਾ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਏ ਕਿ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜਮਾਂ ਨਾਲ ਵਾਅਦੇ ਕੀਤੇ ਸਨ ਕਿ ਹਰ ਤਰ੍ਹਾਂ ਦੇ ਕੱਚੇ ਅਤੇ ਠੇਕੇ 'ਤੇ ਭਰਤੀ ਮੁਲਾਜ਼ਮਾਂ ਨੂੰ ਰੈਗੂਲਰ ਸਕੇਲ ਦੇ ਕੇ ਪੱਕਾ ਕੀਤਾ ਜਾਵੇਗਾ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਖਾਲੀ ਪੋਸਟਾਂ ਭਰੀਆਂ ਜਾਣਗੀਆਂ, ਡੀ.ਏ.ਦੀਆਂ ਕਿਸ਼ਤਾਂ ਦਾ ਬਕਾਇਆ ਅਦਾ ਕੀਤਾ ਜਾਵੇਗਾ, ਪੇ ਕਮਿਸ਼ਨ ਦੀ ਰੀਪੋਰਟ ਲਾਗੂ ਕੀਤੀ ਜਾਵੇਗੀ, ਪਰ ਸਰਕਾਰ ਨੇ ਅੱਜ ਤੱਕ ਮੰਗ ਲਾਗੂ ਨਾ ਕਰਕੇ ਮੁਲਾਜ਼ਮਾਂ ਨਾਲ ਵੱਡੀ ਵਾਅਦਾ ਖਿਲਾਫ਼ੀ ਕੀਤੀ ਹੈl

ABOUT THE AUTHOR

...view details