ਹਾਥਰਸ ਜਬਰ ਜਨਾਹ: ਪੀੜਤਾ ਨੂੰ ਇਨਸਾਫ਼ ਦਵਾਉਣ ਲਈ ਫੂਕਿਆ ਯੂਪੀ ਦੇ ਮੁੱਖ ਮੰਤਰੀ ਦਾ ਪੁਤਲਾ - ਹਾਥਰਸ ਬਲਾਤਕਾਰ
ਮਾਨਸਾ: ਹਾਥਰਸ ਜਬਰ ਜਨਾਹ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਸੀਪੀਆਈ (ਐਮ) ਤੇ ਸੀਟੂ ਵੱਲੋਂ ਬੁੱਧਵਾਰ ਨੂੰ ਮਾਨਸਾ ਦੇ ਠੀਕਰੀਵਾਲਾ ਚੌਕ ਵਿੱਚ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਪੁਤਲਾ ਫੂਕਿਆ ਗਿਆ। ਸੀਪੀਆਈ (ਐਮ) ਦੇ ਸੂਬਾ ਸਕੱਤਰੇਤ ਮੈਂਬਰ ਤੇ ਸੀਟੂ ਦੇ ਸੂਬਾ ਸਕੱਤਰ ਕਾਮਰੇਡ ਕੁਲਵਿੰਦਰ ਸਿੰਘ ਉੱਡਤ ਅਤੇ ਕਾਮਰੇਡ ਘਣੀ ਸ਼ਾਮ ਨਿੱਕੂ ਨੇ ਕਿਹਾ ਕਿ ਜਦੋਂ ਦੀ ਕੇਂਦਰ ਵਿੱਚ ਮੋਦੀ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਦੇਸ਼ ਵਿੱਚ ਔਰਤਾਂ, ਦਲਿਤਾਂ ਤੇ ਘਟਗਿਣਤੀਆਂ ਵਿਰੁੱਧ ਅਪਰਾਧ ਵਧ ਗਏ ਹਨ। ਉਨ੍ਹਾਂ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਮਨੀਸ਼ਾ ਨੂੰ ਇਨਸਾਫ਼ ਦਿੰਦੇ ਹੋਏ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਤੇ ਮਾਮਲੇ ਵਿੱਚ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।