ਕੋਰੋਨਾ ‘ਤੇ ਫਤਿਹ ਪਾਉਣ ਲਈ ਵੈਕਸੀਨੇਸ਼ਨ ਕੈਂਪ - ਲੋਕਾਂ ਨੂੰ ਵੀ ਵੱਧ ਤੋਂ ਵੱਧ ਵੈਕਸੀਨ ਲਗਾਉਣ ਦੀ ਅਪੀਲ
ਹੁਸ਼ਿਆਰਪੁਰ: ਕੋਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਜਿਥੇ ਪੂਰੇ ਦੇਸ਼ ਵਿੱਚ ਟੀਕਾਕਰਨ ਮੁਹਿੰਮ ਪੂਰੇ ਜੋਰਾਂ ‘ਤੇ ਚੱਲ ਰਹੀ ਹੈ ਉਥੇ ਹੀ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਗਵਾਨ ਪਰਸ਼ੁਰਾਮ ਭਵਨ ਗੜ੍ਹਸ਼ੰਕਰ ਵਿਖੇ ਸ਼੍ਰੀ ਬ੍ਰਾਹਮਣ ਸਭਾ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨੇਸ਼ਨ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਟੀਕਾਕਰਨ ਕੈਂਪ ਵਿੱਚ 250 ਦੇ ਕਰੀਬ ਲੋਕਾਂ ਨੂੰ ਵੈਕਸੀਨੇਸ਼ਨ ਲਗਾਈ ਗਈ ਹੈ। ਇਸ ਕੈਂਪ ਦੌਰਾਨ ਵੈਕਸੀਨੇਸ਼ਨ ਲਗਵਾਉਣ ਆਏ ਲੋਕਾਂ ਨੇ ਕਿਹਾ ਕਿ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਵੇਖਦਿਆਂ ਭਗਵਾਨ ਪਰਸ਼ੁਰਾਮ ਭਵਨ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਹੈ। ਜਿਸ ਦਾ ਲੋਕਾਂ ਨੂੰ ਕਾਫੀ ਲਾਭ ਪ੍ਰਾਪਤ ਹੋਇਆ ਹੈ। ਵੈਕਸੀਨ ਲਗਾਉਣ ਆਏ ਲੋਕਾਂ ਨੇ ਹੋਰ ਲੋਕਾਂ ਨੂੰ ਵੀ ਵੱਧ ਤੋਂ ਵੱਧ ਵੈਕਸੀਨ ਲਗਾਉਣ ਦੀ ਅਪੀਲ ਕੀਤੀ ਹੈ।