ਲੁਧਿਆਣਾ ਸੀਐਮਸੀ ਦੇ ਡਾਇਰੈਕਟਰ ਨੇ ਲਗਵਾਈ ਵੈਕਸੀਨ - Director Ludhiana CMC
ਲੁਧਿਆਣਾ: ਦੇਸ਼ ਭਰ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਸ਼ੁਰੂ ਹੋ ਚੁੱਕਾ ਹੈ ਅਤੇ ਸਭ ਤੋਂ ਪਹਿਲਾਂ ਹੈਲਥ ਵਰਕਰਾਂ ਨੂੰ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਸੀਐਮਸੀ ਦੇ ਡਾਇਰੈਕਟਰ ਨੇ ਵੀ ਖ਼ੁਦ ਨੂੰ ਟੀਕਾ ਲਗਵਾਇਆ। ਇਸ ਮੌਕੇ ਡਾਇਰੈਕਟਰ ਵਿਲੀਅਮ ਭੱਟੀ ਨੇ ਕਿਹਾ ਕਿ ਕਰੋਨਾ ਵੈਕਸੀਨ ਬਿਲਕੁਲ ਸੁਰੱਖਿਅਤ ਹੈ ਅਤੇ ਜਿੰਨੇ ਵੀ ਲੋਕਾਂ ਨੂੰ ਹਸਪਤਾਲ ’ਚ ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ। ਉਨ੍ਹਾਂ ’ਤੇ ਕੋਈ ਵੀ ਮਾੜ੍ਹਾ ਪ੍ਰਭਾਵ ਨਜ਼ਰ ਨਹੀਂ ਆਇਆ ਹੈ। ਵੈਕਸੀਨ ਲਗਵਾਉਣ ਤੋਂ ਬਾਅਦ ਉਨ੍ਹਾਂ ਆਸ਼ਾ ਵਰਕਰਾਂ ਅਤੇ ਸਿਹਤ ਵਿਭਾਗ ਨਾਲ ਸਬੰਧਤ ਹੋਰਨਾਂ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਸਾਰੇ ਵੈਕਸੀਨ ਜ਼ਰੂਰ ਲਗਵਾਉਣ।