ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਸਾਦੇ ਢੰਗ ਨਾਲ ਮਨਾਇਆ ਗਿਆ ਵੈਸਾਖੀ ਸਮਾਗਮ - Takht Sri Damdama Sahib
ਬਠਿੰਡਾ: ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਵੈਸਾਖੀ ਸਮਾਗਮ 'ਤੇ ਸ੍ਰੀ ਆਖੰਡ ਪਾਠ ਦਾ ਭੋਗ ਪਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਖ਼ਾਲਸਾ ਸਾਜਨਾ ਦਿਹਾੜਾ ਕੋਰੋਨਾ ਮਹਾਂਮਾਰੀ ਕਾਰਨ ਵੈਸਾਖੀ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 3 ਦਿਨ ਤੋਂ ਸ੍ਰੀ ਆਖੰਡ ਸਾਹਿਬ ਦਾ ਪਾਠ ਰੱਖਿਆ ਹੋਇਆ ਸੀ ਜਿਸ ਦਾ ਅੱਜ ਭੋਗ ਪਾਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਇਸ ਪਾਵਨ ਦਿਹਾੜੇ ਦਾ ਆਨੰਦ ਸ੍ਰੀ ਦਮਦਮਾ ਸਾਹਿਬ ਤੋਂ ਹੋਰ ਲਾਈਵ ਪ੍ਰਸਾਰਣ ਦਾ ਘਰ ਬੈਠ ਕੇ ਆਨੰਦ ਲੈਣ।