ਵਾਲਮੀਕਿ ਭਾਈਚਾਰੇ ਨੇ ਜਲੰਧਰ ਵਿਖੇ ਮੁੱਖ ਮੰਤਰੀ ਯੋਗੀ ਦਾ ਫ਼ੂਕਿਆ ਪੁਤਲਾ - burns effigy of CM Yogi at Jalandhar
ਜਲੰਧਰ: ਯੂਪੀ ਦੇ ਹਾਥਰਸ ਵਿੱਚ ਦਲਿਤ ਕੁੜੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਚੰਦਨ ਗਰੇਵਾਲ ਨੇ ਕਿਹਾ ਕਿ ਦਲਿਤ ਕੁੜੀ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ ਦੇ ਲਈ ਉਹ ਚੋਟੀ ਦਾ ਜ਼ੋਰ ਲਾ ਦੇਣਗੇ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਦੇ ਲੋਕਾਂ ਉੱਤੇ ਯੂਪੀ ਪੁਲਿਸ ਵੱਲੋਂ ਕੀਤਾ ਗਿਆ ਅੱਤਿਆਚਾਰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦੇ ਵਿਰੁੱਧ ਉਹ ਆਵਾਜ਼ ਚੁੱਕਣਗੇ।