1 ਸਤੰਬਰ ਤੋਂ ਰੋਜ਼ ਖੋਲ੍ਹਾਂਗੇ ਸਾਰੀਆਂ ਦੁਕਾਨਾਂ: ਰਾਕੇਸ਼ ਗੁਪਤਾ - ਰਾਕੇਸ਼ ਗੁਪਤਾ
ਪਟਿਆਲਾ: ਜ਼ਿਲ੍ਹੇ ਵਿੱਚ ਵਪਾਰ ਮੰਡਲ ਦੇ ਪ੍ਰਧਾਨ ਰਕੇਸ਼ ਗੁਪਤਾ ਨੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ 1 ਸਤੰਬਰ ਤੋਂ ਸਾਰੀਆਂ ਦੁਕਾਨਾਂ ਖੁਲ੍ਹਣਗੀਆਂ। ਉਨ੍ਹਾਂ ਕਿਹਾ ਕਿ ਹੁਣ ਅਸੀਂ ਹੋਰ ਬਰਦਾਸ਼ ਨਹੀਂ ਕਰ ਸਕਦੇ, ਸਾਰੇ ਦਫ਼ਤਰ ਖੁਲ੍ਹ ਰਹੇ ਹਨ, ਲੋਕ ਬੱਸਾਂ ਵਿੱਚ ਸਫਰ ਕਰ ਰਹੇ ਹਨ ਤੇ ਸਰਕਾਰ ਸਿਰਫ਼ ਦੁਕਾਨਦਾਰਾਂ ਨਾਲ ਧੱਕਾ ਕਰ ਰਹੀ ਹੈ। ਰਾਕੇਸ਼ ਦਾ ਕਹਿਣਾ ਹੈ ਕਿ ਇਸ ਸਬੰਧੀ ਸਰਕਾਰ ਜਾਂ ਕੋਈ ਨੁਮਾਇੰਦਾ ਉਨ੍ਹਾਂ ਨਾਲ ਗੱਲ ਕਰਨਾ ਚਾਹੁੰਦਾ ਹੈ ਤੇ ਉਹ ਤਿਆਰ ਹਨ। ਇੱਥੇ ਤੁਹਾਨੂੰ ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਕਰਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਉਨ੍ਹਾਂ ਮਤਾਬਕ ਅਨਲੌਕ 3.0 ਵਿੱਚ ਦੁਕਾਨਾ ਓਡ-ਈਵਨ ਤਰੀਕੇ ਨਾਲ ਖੁਲ੍ਹਣ ਤੇ ਜੇ ਕੋਈ ਇਸ ਦੀ ਪਾਲਣਾ ਨਹੀਂ ਕਰਦਾ ਸੀ ਤਾਂ ਉਸ ਦਾ ਚਲਾਨ ਕੱਟ ਦਿੱਤਾ ਜਾਂਦਾ ਸੀ। ਹੁਣ ਦੁਕਾਨਦਾਰਾਂ ਨੇ ਪਰੇਸ਼ਾਨ ਹੋ ਕੇ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਲਿਆ।