ਵੱਖ-ਵੱਖ ਹਮ ਖਿਆਲੀ ਜਥੇਬੰਦੀਆਂ ਨੇ ਫ਼ਰੀਦਕੋਟ ਡੀ.ਸੀ. ਦਫਤਰ ਦਾ ਕੀਤਾ ਘਿਰਾਓ - ਹਮ ਖਿਆਲੀ ਜਥੇਬੰਦੀਆਂ
ਫ਼ਰੀਦਕੋਟ: ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੇ ਸੱਦੇ 'ਤੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾਣ ਵਾਲੇ ਧਰਨੇ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਫ਼ਰੀਦਕੋਟ ਵਿਖੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਵੱਖ-ਵੱਖ ਹਮਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਕਿਸਾਨ ਲੀਡਰਸ਼ਿਪ ਦੇ ਸੱਦੇ 'ਤੇ ਡੀ.ਸੀ. ਦਫਤਰ ਫ਼ਰੀਦਕੋਟ ਦਾ ਘਿਰਾਓ ਕਰਕੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਜਦ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਓਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।