ਖੇਤੀ ਕਾਨੂੰਨਾਂ ਵਿਰੁੱਧ ਜਥੇਬੰਦੀਆਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ - ਮੋਦੀ ਦੇ ਪੁਤਲੇ ਨੂੰ ਫੂਕ ਕੇ ਨਾਅਰੇਬਾਜੀ ਕਰ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 31 ਜੱਥੇਬੰਦੀਆਂ ਦੇ ਆਗੂਆਂ ਦੇ ਫੈਸਲੇ ਅਨੂਸਾਰ ਅੱਜ ਕਿਸਾਨਾਂ ਨੇ ਅਲਫਾ ਮਾਲ ਦੇ ਸਾਹਮਣੇ ਅਡਾਨੀ ਅਤੇ ਅੰਬਾਨੀ ਦੇ ਕੱਠ ਪੁੱਤਲੀ ਮੋਦੀ ਦੇ ਪੁਤਲੇ ਨੂੰ ਫੂਕ ਕੇ ਨਾਅਰੇਬਾਜੀ ਕਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਉਦੋਂ ਤੱਕ ਕਿਸਾਨ ਜਥੇਬੰਦੀਆਂ ਦਾ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਰਹੇਗਾ।