ਪਠਾਨਕੋਟ 'ਚ ਵੱਖ-ਵੱਖ ਜਥੇਬੰਦੀਆਂ ਨੇ ਦਿੱਤਾ ਧਰਨਾ
ਦੇਸ਼ ਵਿਆਪੀ ਹੜਤਾਲ ਦੇ ਚੱਲਦੇ ਪਠਾਨਕੋਟ ਬੱਸ ਸਟੈਂਡ ਤੇ ਹਲਕਾ ਭੋਆ ਵਿੱਚ ਬੁੱਧਵਾਰ ਨੂੰ ਸੁੰਦਰਚਕ ਚੌਂਕ ਉੱਤੇ ਵੱਖ-ਵੱਖ ਸੰਸਥਾਵਾਂ ਵੱਲੋਂ ਸਮੂਹਿਕ ਰੂਪ 'ਤੇ ਹੜਤਾਲ ਕੀਤੀ ਗਈ। ਇਸ ਦੇ ਚੱਲਦੇ ਪਠਾਨਕੋਟ ਬੱਸ ਸਟੈਂਡ ਤੋਂ ਸਾਰੀਆਂ ਬੱਸਾਂ ਨੂੰ ਬਾਹਰ ਕੱਢਿਆ ਗਿਆ ਤੇ ਬਸ ਸਟੈਂਡ ਨੂੰ ਖਾਲੀ ਕਰਵਾਇਆ ਗਿਆ। ਵੱਖ-ਵੱਖ ਸੰਸਥਾਵਾਂ ਵੱਲੋਂ ਮੇਨ ਬਾਜ਼ਾਰ ਵਿੱਚ ਪ੍ਰੋਟੈਸਟ ਮਾਰਚ ਕੱਢ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਦੇ ਹੋਏ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਦੋਂ ਪ੍ਰਦਰਸ਼ਨਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਵਜ੍ਹਾ ਕਾਰਨ ਪੂਰੇ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ।