ਪੰਜਾਬ ਬੰਦ ਉੱਤੇ ਜਲੰਧਰ ਦੇ ਪੀਏਪੀ ਚੌਂਕ ਵਿੱਚ ਵੱਖ-ਵੱਖ ਜੱਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ - PAP Chowk in Jalandhar
ਜਲੰਧਰ: ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਉੱਤੇ ਕਿਸਾਨ ਆਗੂਆਂ 'ਤੇ ਆਪ ਪਾਰਟੀ ਨੇ ਸ਼ਹਿਰ ਦੇ ਪੀਏਪੀ ਚੌਂਕ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਆਪ ਆਗੂਆਂ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਬਹੁਤ ਘਾਤਕ ਹੈ। ਇਨ੍ਹਾਂ ਆਰਡੀਨੈਂਸਾਂ ਦੇ ਆਉਣ ਨਾਲ ਕਿਸਾਨਾਂ ਦੇ ਹੱਕ ਅਤੇ ਉਨ੍ਹਾਂ ਦੀ ਮਿਹਨਤ ਦੀ ਕਮਾਈ ਉੱਤੇ ਸਿੱਧਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਜੋ ਅਜਿਹੇ ਬਿੱਲ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਬਿੱਲ ਵਾਪਸ ਲੈ ਲੈਣਾ ਚਾਹੀਦਾ ਹੈ ਨਹੀਂ ਤਾਂ ਸਰਕਾਰ ਖ਼ਿਲਾਫ਼ ਹੋਰ ਰੋਸ ਪ੍ਰਦਰਸ਼ਨ ਨੂੰ ਤਿੱਖਾ ਕੀਤਾ ਜਾਵੇਗਾ।