ਪੇਅ ਕਮਿਮਸ਼ਨ ਨਾ ਮਿਲਣ ਨੂੰ ਲੈ ਕੇ ਕਰਮਚਾਰੀ ਸੰਗਠਨਾਂ ਨੇ ਕੀਤਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਬਠਿੰਡਾ: ਪੇਅ ਕਮਿਸ਼ਨ ਨਾ ਮਿਲਣ ਨੂੰ ਲੈ ਕੇ ਵੱਖ-ਵੱਖ ਕਰਮਚਾਰੀ ਸੰਗਠਨਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਰਮਚਾਰੀ ਸੰਗਠਨਾਂ ਦੇ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰੀਬ ਚਾਰ ਸਾਲ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕਰਮਚਾਰੀਆਂ ਦੀ ਪੇਅ ਕਮਿਸ਼ਨ ਦੀ ਬਣਦੀ ਰਕਮ ਦੇ ਦਿੱਤੀ ਗਈ ਹੈ। ਕਰਮਚਾਰੀਆਂ ਵੱਲੋਂ ਲੰਬੇ ਸਮੇਂ ਤੋਂ ਪੇਅ ਕਮਿਸ਼ਨ ਦੀ ਮੰਗ ਕੀਤੇ ਜਾਣ ਮਗਰੋਂ ਪੰਜਾਬ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਰਹੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਦੀ ਪੇਅ ਕਮਿਸ਼ਨ ਦੀ ਬਣਦੀ ਰਕਮ ਨੂੰ ਲਾਗੂ ਕਰੇ। ਮੰਗਾਂ ਪੂਰੀਆਂ ਨਾ ਹੋਂਣ 'ਤੇ ਉਨ੍ਹਾਂ ਵੱਲੋਂ ਸੰਘਰਸ਼ ਤਿੱਖਾ ਕੀਤੇ ਜਾਣ ਦੀ ਚਿਤਾਵਨੀ ਦਿੱਤੀ ਗਈ।