ਮੋਗਾ ਦੇ ਵੇਦਾਂਤ ਨਗਰ ਨੂੰ 6 ਕੋਰੋਨਾ ਮਰੀਜ਼ਾਂ ਦੇ ਆਉਣ ਤੋਂ ਬਾਅਦ ਕੀਤਾ ਗਿਆ ਸੀਲ - Vedanta Nagar
ਮੋਗਾ: ਸ਼ਹਿਰ ਦੀ ਵੇਦਾਂਤ ਨਗਰ ਦੇ 'ਚ 6 ਕੋਰੋਨਾ ਮਰੀਜ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਮੁਹੱਲੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇੱਕੋ ਪਰਿਵਾਰ ਦੇ 6 ਮੈਂਬਰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਨ੍ਹਾਂ 6 ਮਰੀਜ਼ਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਅਤੇ ਇਲਾਜ਼ ਜਾਰੀ ਹੈ। ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਸਾਰੀ ਗਲੀ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀ ਗਲੀ ਦੇ ਨਮੂਨੇ ਲਏ ਜਾ ਰਹੇ ਹਨ। ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗਲੀ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਇਨ੍ਹਾਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।