ਅੰਮ੍ਰਿਤਸਰ 'ਚ ਖੜੀਆਂ ਗੱਡੀਆਂ ਨੂੰ ਲੱਗੀ ਅੱਗ, ਪੁਲਿਸ ਕਮਿਸ਼ਨਰ ਨੇ ਘਟਨਾ ਦਾ ਲਿਆ ਜਾਇਜ਼ਾ - Amritsar News in Punjabi
ਅੰਮ੍ਰਿਤਸਰ: ਸ਼ਹਿਰ ਦੇ ਗੋਲ ਬਾਗ 'ਚ ਤੜਕਸਾਰ ਪਾਰਕਿੰਗ 'ਚ ਖੜੀਆਂ ਗੱਡੀਆਂ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਖ਼ੁਦ ਗੋਲ ਬਾਗ ਦਾ ਦੌਰਾ ਕੀਤਾ, ਤੇ ਜਾਇਜ਼ਾ ਲਿਆ। ਇਸ ਮਾਮਲੇ 'ਚ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜੋ ਵੀ ਜ਼ਿੰਮੇਵਾਰ ਹੋਵੇਗਾ ਉਸ ਨੂੰ ਕੜੀ ਸਜ਼ਾ ਦਿੱਤੀ ਜਾਵੇਗੀ। ਅੱਗ ਲੱਗਣ ਦੀ ਘਟਨਾ ਦੇ ਨਜ਼ਦੀਕ ਲਗਾਏ ਗਏ ਪੋਸਟਰ ਦੇ ਬਾਰੇ ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸ਼ਰਾਰਤ ਸੀ। ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।