'ਸ਼ਰਾਬ ਦੇ ਠੇਕੇ ਖੁੱਲ੍ਹੇ, ਪਰ ਰੇਹੜੀ ਵਾਲਿਆਂ ਨੂੰ ਕੀਤਾ ਜਾ ਰਿਹਾ ਖੱਜ਼ਲ'
ਮਾਨਸਾ: ਕੋਰੋਨਾ ਦੇ ਵਧਦੇ ਪ੍ਰਕੋਪ ਦੇ ਚਲਦਿਆਂ ਸਰਕਾਰ ਦੇ ਨਵੇਂ ਨਿਯਮਾਂ ਲਾਗੂ ਕਰਨ ਦੇ ਚਲਦਿਆਂ ਲੋਕਾਂ ਅਤੇ ਪ੍ਰਸ਼ਾਸ਼ਨ ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਖੇ ਪ੍ਰਸ਼ਾਸਨ ਵੱਲੋਂ ਸਬਜੀਆਂ ਅਤੇ ਫਲਾਂ ਵਾਲੀਆਂ ਰੇਹੜੀਆਂ ਚੁੱਕਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਧਰਨਾ ਲਗਾ ਕੇ ਪ੍ਰਸ਼ਾਸ਼ਨ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਰਾਬ ਦੇ ਠੇਕੇ ਖੁੱਲ੍ਹੇ ਹਨ ਪਰ ਛੋਟੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜੋ ਵੀ ਕੋਰੋਨਾ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।