ਪੰਜਾਬ

punjab

ETV Bharat / videos

ਕੇਂਦਰ ਸਰਕਾਰ ਕਿਸਾਨਾਂ ਕੋਲੋਂ ਲੈਣਾ ਚਾਹੁੰਦੀ ਹੈ ਬਦਲਾ: ਵੇਰਕਾ - ਕੇਂਦਰ ਸਰਕਾਰ ਕਿਸਾਨਾਂ ਕੋਲੋਂ

By

Published : Mar 6, 2021, 12:54 PM IST

ਅੰਮ੍ਰਿਤਸਰ: ਕਾਂਗਰਸੀ ਵਿਧਾਇਕ ਡਾਕਟਰ ਰਾਜਕੁਮਾਰ ਵੇਰਕਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ 'ਤੇ ਘੇਰਿਆ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਬਦਲਾ ਲੈਣਾ ਚਾਹੁੰਦੀ ਹੈ। ਕਿਸਾਨਾਂ ਨੂੰ ਕੇਂਦਰ ਸਰਕਾਰ ਹੋਰ ਵੀ ਜਿਆਦਾ ਦੁਖੀ ਕਰਨਾ ਚਾਹੁੰਦੀ ਹੈ। ਜਿਸ ਨਾਲ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਆਪਣਾ ਅੰਦੋਲਨ ਖਤਮ ਕਰ ਦੇਣ। ਇਸ ਤੋਂ ਇਲਾਵਾ ਵਿਧਾਇਕ ਨੇ ਇਹ ਵੀ ਕਿਹਾ ਕਿ ਕੇਂਦਰ ਕਿਸਾਨ ਅਤੇ ਆੜਤੀ ਦੇ ਭਾਈਚਾਰੇ ਨੂੰ ਤੋੜਣਾ ਚਾਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਬੀਜੇਪੀ ਸਰਕਾਰ ਨੂੰ ਕਿਹਾ ਕਿ ਉਹ ਦੇਸ਼ ਨੂੰ ਬਰਬਾਦ ਨਾ ਕਰਨ। ਜੇਕਰ ਉਹ ਕਿਸਾਨ ਅਤੇ ਜਵਾਨ ਨੂੰ ਬਰਬਾਦ ਕਰਨਾ ਚਾਹੁੰਦੇ ਹਨ ਤਾਂ ਉਹ ਇਸ ਮਸਕਦ ਚ ਅਸਫਲ ਹੋ ਜਾਣਗੇ ਤੇ ਖੁਦ ਹੀ ਬਰਬਾਦ ਹੋ ਜਾਣਗੇ।

ABOUT THE AUTHOR

...view details