ਇਨਸਾਫ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਨੇ ਥਾਣੇ ਦਾ ਕੀਤਾ ਘਿਰਾਓ - ਪੀੜਤ ਪਰਿਵਾਰ ਵੱਲੋਂ ਰੋਸ ਪ੍ਰਦਰਸ਼ਨ
ਮਾਨਸਾ ਦੇ ਗੁਰਦੁਆਰਾ ਚੌਕ ਵਿਚ ਦਿਨ ਦਿਹਾੜੇ ਨੌਜਵਾਨ ਦੀ ਕੁੱਟਮਾਰ ਕਰਨ ਅਤੇ 3 ਮਹੀਨਿਆਂ ਤੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਨੂੰ ਲੈ ਕੇ ਪੀੜਤ ਪਰਿਵਾਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੀੜਤ ਪਰਿਵਾਰ ਨੇ ਇਨਕਲਾਬੀ ਨੌਜਵਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸਾਥ ਨਾਲ ਪੰਜਾਬ ਸਰਕਾਰ ਦੀ ਅਰਥੀ ਨੂੰ ਫੂਕਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਘਟਨਾ ਨੂੰ ਤਿੰਨ ਮਹੀਨੇ ਲੰਘ ਚੁੱਕੇ ਹਨ ਪਰ ਅਜੇ ਤੱਕ ਪੁਲਿਸ ਨੇ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਹੈ ਜਿਸ ਕਾਰਨ ਉਨ੍ਹਾਂ ਨੇ ਅਣਮਿੱਥੇ ਸਮੇਂ ਦੇ ਲਈ ਥਾਣੇ ਦਾ ਘਿਰਾਓ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਦੋਸ਼ੀ ਗ੍ਰਿਫਤਾਰ ਨਹੀਂ ਕੀਤੇ ਜਾਂਦੇ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।