ਹੱਥ 'ਚ ਤੀਰ ਫੜੇ ਇਸ ਛੋਟੇ ਬੱਚੇ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਖੂਬ ਹੋ ਰਹੀ ਵਾਇਰਲ - amritsar latest news
ਅੰਮ੍ਰਿਤਸਰ: ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਜਾਂਦੇ ਛੋਟੇ ਬੱਚੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਹੱਥ ਵਿੱਚ ਤੀਰ ਫੜ ਕੇ ਤੇ ਨਿਹੰਗ ਸਿੰਘ ਦਾ ਬਾਨਾ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਜਾ ਰਿਹਾ ਹੈ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਕਈ ਤਰ੍ਹਾਂ ਦੇ ਕਮੇਂਟ ਕਰ ਰਹੇ ਹਨ ਤੇ ਕਈ ਲੋਕਾਂ ਨੇ ਲਿਖਿਆ ਹੈ ਕਿ ਇਹ ਬੱਚਾ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਵਰਗਾ ਦਿਸਦਾ ਹੈ, ਜਿਸ ਤੋਂ ਬਾਅਦ ਈਟੀਵੀ ਭਾਰਤ ਦੇ ਵੱਲੋ ਇਸ ਛੋਟੇ ਸਿੰਘ ਸਾਹਿਬ ਨਾਲ ਗੱਲਬਾਤ ਕੀਤੀ ਗਈ। ਇਸ ਛੋਟੇ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਤੀਰ ਦੇਸ਼ ਕੌਮ ਪੰਥ ਦੀ ਸੇਵਾ ਲਈ ਫੜਿਆ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਖਾਲਸੇ ਦਾ ਰਾਜ ਆਉਣ ਨਾਲ ਕੋਈ ਬੰਦਾ ਭੁੱਖਾ ਨਹੀ ਸੌਵੇਗਾ ਅਤੇ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ।