ਪੰਜਾਬ ਕੁਨੈਕਟ ਸਕੀਮ ਤਹਿਤ ਰਾਣਾ ਕੇ.ਪੀ. ਸਿੰਘ ਨੇ 20 ਵਿਦਿਆਰਥਣਾਂ ਨੂੰ ਸੌਂਪੇ ਸਮਾਰਟ ਫੋਨ - rupnagar news
ਰੂਪਨਗਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ ਵਿਖੇ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਆਗਾਜ਼ ਰੂਪਨਗਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 20 ਵਿਦਿਆਰਥਣਾਂ ਨੂੰ ਆਪਣੇ ਹੱਥੀਂ ਸਮਾਰਟ ਫੋਨ ਸੌਂਪੇ। ਉਨਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆਉਂਦਿਆਂ ਉਨਾਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਵਰਦਾਨ ਸਾਬਤ ਹੋਣਗੇ।