ਵਿਜੀਲੈਂਸ ਵਿਭਾਗ ਨੇ ASI ਨੂੰ ਰੰਗੇ ਹੱਥੀ ਰਿਸ਼ਵਤ ਲੈਂਦੇ ਹੋਏ ਕੀਤਾ ਕਾਬੂ
ਹੁਸ਼ਿਆਰਪੁਰ: ਵਿਜੀਲੈਂਸ ਵਿਭਾਗ ਨੇ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਏਐਸਆਈ ਨੂੰ 4000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਫੜ੍ਹਿਆ ਗਿਆ ਏਐਸਆਈ ਇੱਕ ਸ਼ਖ਼ਸ 'ਤੇ ਮਾਮਲਾ ਦਰਜ ਕਰਨ ਦਾ ਦਬਾਅ ਬਣਾ ਰਿਹਾ ਸੀ, ਜਿਸ ਤੋਂ ਬਾਅਦ ਪੀੜਤ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਦੇ ਦਿੱਤੀ। ਪੀੜਤ ਦੀ ਸ਼ਿਕਾਇਤ 'ਤੇ ਅੱਜ ਏਐਸਆਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।