ਪਟਿਆਲਾ 'ਚ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਤਿਰੰਗਾ - ਵਿਜੇ ਇੰਦਰ ਸਿੰਗਲਾ
ਦੇਸ਼ ਭਰ 'ਚ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਟਿਆਲਾ ਵਿਖੇ ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕੌਮੀ ਤਿਰੰਗਾ ਲਹਿਰਾਇਆ। ਵਿਜੇ ਇੰਦਰ ਸਿੰਗਲਾ ਨੇ ਪੋਲੋ ਗਰਾਉਂਡ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ 'ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਵਾਲਿਆਂ ਨੂੰ ਵਿਜੇ ਇੰਦਰ ਸਿੰਗਲਾ ਤੇ ਪਟਿਆਲਾ ਤੋਂ ਐੱਮਪੀ ਪ੍ਰਨੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।