ਵਿਜੇ ਇੰਦਰ ਸਿੰਗਲਾ ਨੇ ਕੈਬਿਨੇਟ ਦੀ ਬੈਠਕ ਸਬੰਧੀ ਦਿੱਤੀ ਜਾਣਕਾਰੀ - cabinet minister vijayinder singla
ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਸ਼ੁੱਕਰਵਾਰ ਨੂੰ ਪੰਜਾਬ ਕੈਬਿਨੇਟ ਦੀ ਬੈਠਕ ਹੋਈ। ਇਸ ਤੋਂ ਬਾਅਦ ਕੈਬਿਨੇਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੈਬਿਨੇਟ ਦੀ ਬੈਠਕ ਵਿੱਚ ਕੀ-ਕੀ ਫੈਸਲੇ ਲਏ ਗਏ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਆਉਣ ਵਾਲੇ ਬਜਟ ਸੈਸ਼ਨ ਦੀ ਤਾਰੀਖ਼ ਸਬੰਧੀ ਚਰਚਾ ਕੀਤੀ ਗਈ ਤੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20-28 ਫਰਵਰੀ ਤੱਕ ਚਲੇਗਾ। ਇਸ ਦੇ ਨਾਲ ਹੀ ਪੇਂਡੂ ਵਿਕਾਸ ਸਬੰਧੀ ਰਿਪੋਰਟਾਂ ਦੀ ਚਰਚਾ ਬਾਰੇ ਦੱਸਿਆ। ਇਸ ਤੋਂ ਇਲਾਵਾ ਕੈਬਿਨੇਟ ਦੀ ਬੈਠਕ ਵਿੱਚ ਜਿਨ੍ਹਾਂ ਮੁੱਦਿਆਂ 'ਤੇ ਚਰਚਾ ਹੋਈ ਜਿਸ ਬਾਰੇ ਵਿਜੇਇੰਦਰ ਸਿੰਗਲਾ ਨੇ ਜਾਣਕਾਰੀ ਦਿੱਤੀ।