ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਬਣਾਇਆ ਗਰੁੱਪ: ਸਿੰਗਲਾ - vijay inder singla statement on drugs
ਚੰਡੀਗੜ੍ਹ: ਐਂਟੀ ਡਰੱਗ ਡੇਅ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਉਨ੍ਹਾਂ ਨਸ਼ੇ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਇੱਕ ਗਰੁੱਪ ਬਣਾਇਆ ਹੈ ਜਿਸ ਵਿੱਚ ਕੁੱਝ ਵਿਧਾਇਕਾਂ ਦੀ ਸ਼ਮੂਲੀਅਤ ਕੀਤੀ ਗਈ ਹੈ ਤਾਂ ਜੋ ਨਸ਼ਿਆਂ ਅਤੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ।