ਪਟਿਆਲਾ ਪੁਲਿਸ ਉੱਤੇ ਹੋਏ ਹਮਲੇ 'ਤੇ ਸ੍ਰੀ ਅਕਾਲ ਤਖ਼ਤ ਕਰੇ ਕਾਰਵਾਈ: ਵਿਜੈ ਸਾਂਪਲਾ - ਸ੍ਰੀ ਅਕਾਲ ਤਖ਼ਤ
ਹੁਸ਼ਿਆਰਪੁਰ: ਡਿਊਟੀ 'ਤੇ ਤੈਨਾਤ ਅਖੌਤੀ ਨਿਹੰਗ ਸਿੰਘਾਂ ਵੱਲੋਂ ਪੁਲਿਸ ਮੁਲਾਜ਼ਮਾਂ ਉੱਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਪਟਿਆਲਾ ਵਿੱਚ ਹੋਈ ਘਟਨਾ ਬੇਹੱਦ ਹੀ ਦੁੱਖ ਦਾਇਕ ਹੈ। ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੁਲਿਸ ਮਹਿਕਮੇ ਵੱਲੋਂ ਆਪਣੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਤੇ ਅਜਿਹੇ ਵਿੱਚ ਨਿਹੰਗ ਸਿੰਘਾਂ ਵੱਲੋਂ ਪੁਲਿਸ ਪਾਰਟੀ ਉੱਤੇ ਹਮਲਾ ਕਰਕੇ ਉਨ੍ਹਾਂ ਦੇ ਮਨੋਬਲ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ ਹੈ। ਵਿਜੈ ਸਾਂਪਲਾ ਨੇ ਕਿਹਾ ਕਿ ਇਸ ਘਟਨਾ ਉੱਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।