ਵਿਜੇ ਸਾਂਪਲਾ ਨੇ ਪ੍ਰੈਸ ਕਾਨਫ੍ਰੈਂਸ ਕਰ ਦੱਸੇ ਕੈਬ ਦੇ ਫਾਇਦੇ - ਪਾਰਟੀਆਂ ਵੱਲੋਂ ਸਿਆਸੀ ਕਰਨ
ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੈ ਸਾਂਪਲਾ ਵੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੈਬ ਦੇ ਫਾਇਦੇ ਗਿਣਾਏ ਗਏ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਾਰਟੀਆਂ ਕੈਬ ਦੇ ਮੁੱਦੇ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਰਹੀਆਂ ਹਨ, ਪਰ ਦਰਅਸਲ ਲੋਕਾਂ ਨੂੰ ਇਸ ਧਾਰਾ ਬਾਰੇ ਜਾਣਕਾਰੀ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਧਾਰਾ ਵਿੱਚ ਨਾਗਰਿਕਤਾ ਦੇਣ ਦੀ ਗੱਲ ਕਹੀ ਗਈ ਹੈ ਨਾ ਕਿ ਖੋਣ ਦੀ। ਉਨ੍ਹਾਂ ਦੱਸਿਆ ਕਿ ਸਿਰਫ਼ ਜਲੰਧਰ ਦੇ ਵਿੱਚ ਹੀ 300 ਪੀੜਤ ਪਰਿਵਾਰ ਹਨ ਜੋ ਕਿ ਸ਼ਰਨਾਰਥੀ ਬਣ ਕੇ ਭਾਰਤ ਵਿੱਚ ਦਾਖਲ ਹੋਏ ਸੀ ਅਤੇ ਹੁਣ ਉਨ੍ਹਾਂ ਨੂੰ ਕੈਬ ਦੇ ਜ਼ਰੀਏ ਭਾਰਤ ਦੀ ਨਾਗਰਿਕਤਾ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੈਂਬ ਨੂੰ ਲਾਗੂ ਕਰ ਦਿੱਤਾ ਗਿਆ ਹੈ ਤਾਂ ਕਾਂਗਰਸ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਸੈਂਟਰ ਵੱਲੋਂ ਬਿੱਲ ਪਾਸ ਹੋ ਗਿਆ ਹੈ ਤਾਂ ਜਿਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਇਸ ਬਿੱਲ ਨੂੰ ਲਾਗੂ ਨਾ ਕਰਨ ਦੀ ਗੱਲ ਕਹੀ ਗਈ ਹੈ ਉਹ ਨਿਰਾਸ਼ਾਜਨਕ।