ਵਿਜੇ ਸਾਂਪਲਾ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ - ਅਨੁਸੂਚਿਤ ਜਾਤੀ ਕਮਿਸ਼ਨ
ਅੰਮ੍ਰਿਤਸਰ: ਅਨੁਸੂਚਿਤ ਜਾਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਵਲੋਂ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਅੰਮ੍ਰਿਤ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਬੀਜੇਪੀ ਇਕਾਈ ਦੇ ਆਗੂ ਵੀ ਵੱਡੀ ਗਿਣਤੀ ਵਿਚ ਮੌਜੂਦ ਸੀ। ਗੱਲਬਾਤ ਉਨ੍ਹਾਂ ਕਿਹਾ ਕਿ ਮੈਂ ਐਸਸੀ ਕਮਿਸ਼ਨ ਦੀ ਸੰਵਿਧਾਨਿਕ ਪੋਸਟ ਤੇ ਬੈਠਾ ਵਿਅਕਤੀ ਹਾਂ ਜਿਸਦੇ ਚਲਦੇ ਮੈਂ ਕੋਈ ਵੀ ਰਾਜਨੀਤਕ ਟਿੱਪਣੀ ਨਹੀਂ ਕਰਨੀ ਚਾਹੁੰਦਾ। ਮੇਰਾ ਚੋਣਾਂ ਜਾਂ ਕਿਸਾਨ ਮੁੱਦੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਮੈਂ ਸਿਰਫ਼ ਅੱਜ ਸਚਖੰਡ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਹਾਂ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਨਾਲ ਮੁਲਾਕਾਤ ਕਰ ਉਨ੍ਹਾਂ ਅਨੁਸੂਚਿਤ ਜਾਤੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਕਿ ਕੁਝ ਕੁ ਕੇਸਾਂ ਵਿਚ ਐਸਸੀ ਨਾਲ ਧੱਕੇ ਸਬੰਧੀ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ। ਬਾਕੀ ਮੇਰੀ ਕੋਈ ਹੋਰ ਇੱਛਾ ਨਹੀਂ ਸੀ।