ਕੇਂਦਰ ਸਰਕਾਰ ਆਪਣਾ ਹਰ ਫ਼ੈਸਲਾ ਨਫ਼ਾ ਤੇ ਨੁਕਸਾਨ ਵੇਖ ਕੇ ਲੈਂਦੀ ਹੈ: ਸਿੰਗਲਾ - ਵਿਜੇਇੰਦਰ ਸਿੰਗਲਾ
ਭਰੂਣ ਹੱਤਿਆ ਨੂੰ ਰੋਕਣ ਵਾਸਤੇ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਤੌਕ 'ਤੇ ਸ਼ਿਰਕਤ ਕਰਨ ਦੇ ਲਈ ਕੈਬਿਨੇਟ ਮੰਤਰੀ ਵਿਜੇਇੰਦਰ ਸਿੰਗਲਾ ਤੇ ਬਿੰਨੂ ਢਿੱਲੋਂ ਸਣੇ ਕਈ ਪੰਜਾਬੀ ਫ਼ਿਲਮਾਂ ਅਦਾਕਾਰ ਤੇ ਗੀਤਕਾਰ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਅਜਿਹੇ ਸਮਾਗਮ ਅੱਜ ਦੇ ਸਮੇਂ ਦੀ ਜ਼ਰੂਰਤ ਹੈ ਜਿਸ ਨੂੰ ਸਾਨੂੰ ਅੱਗੇ ਵੀ ਜਾਰੀ ਰੱਖਣਾ ਚਾਹਿਦਾ ਹੈ। ਉਥੇ ਹੀ ਜਦੋਂ ਕੈਬਿਨੇਟ ਮੰਤਰੀ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਬਾਰੇ ਸਵਾਲ ਕੀਤਾ ਗਿਆ ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਤੇ ਕੁਝ ਨਹੀਂ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਹਰ ਫ਼ੈਸਲਾ ਨਫ਼ਾ ਤੇ ਨੁਕਸਾਨ ਦੇਖ ਕੇ ਲੈਂਦੀ ਹੈ। ਇਸ ਬਾਰੇ ਜ਼ਿਆਦਾ ਕੁਝ ਨਹੀਂ ਕਿਹਾ ਜਾ ਸਕਦਾ ਹੈ।