ਕਾਂਗਰਸ ਵੱਲੋਂ ਟਿਕਟ ਮਿਲਣ ’ਤੇ ਵਿਕਰਮ ਮੋਫਰ ਨੇ ਹਾਈਕਮਾਨ ਦਾ ਕੀਤਾ ਧੰਨਵਾਦ - Vikram Moffer candidate from Sardulgarh Assembly constituency
ਮਾਨਸਾ: ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਦੂਸਰੀ ਸੂਚੀ ਜਾਰੀ ਕਰ ਦਿੱਤੀ ਹੈ ਜਿਸ ’ਚ ਹਲਕਾ ਸਰਦੂਲਗੜ੍ਹ ਤੋਂ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੇ ਪੁੱਤਰ ਬਿਕਰਮ ਮੋਫਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਬਿਕਰਮ ਮੋਫਰ ਨੇ ਟਿਕਟ ਮਿਲਣ ’ਤੇ ਜਿੱਥੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਵੱਲੋਂ ਹਲਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅਤੇ ਡੇਰਾ ਫੱਤਾ ਮਾਲੋਕਾ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਹਲਕੇ ਤੋਂ ਕਾਂਗਰਸ ਪਾਰਟੀ ਦੀ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਵਾਂਗੇ ਅਤੇ ਹਲਕੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।