ਪਾਣੀ ਦੀ ਕਿੱਲਤ ਨੂੰ ਲੈਕੇ ਪਿੰਡ ਵਾਸੀਆਂ ਕੀਤੀ ਸੜਕ ਜਾਮ - ਪ੍ਰਦਰਸ਼ਨ ਕਰਦਿਆਂ ਸੜਕ ਜਾਮ
ਗਿੱਦੜਬਾਹਾ: ਇਥੋਂ ਦੇ ਨੇੜਲੇ ਪਿੰਡ ਹੁਸਨਰ ਵਾਸੀ ਗੰਦਾ ਪਾਣੀ ਪੀਣ ਨੂੰ ਮਜ਼ਬੂਰ ਹਨ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਪ੍ਰਦਰਸ਼ਨ ਕਰਦਿਆਂ ਸੜਕ ਜਾਮ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਦਾ ਕਹਿਣਾ ਕਿ ਉਹ ਗੰਦੇ ਪਾਣੀ ਸਬੰਧੀ ਕਈ ਵਾਰ ਸ਼ਿਕਾਇਤ ਦੇ ਚੁੱਕੇ ਹਨ, ਪਰ ਫਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ। ਉਨ੍ਹਾਂ ਦਾ ਕਹਿਣਾ ਕਿ ਜੇਕਰ ਹੱਲ ਨਾ ਨਿਕਲਿਆ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਸਬੰਧੀ ਵਾਟਰ ਵਰਕਸ ਮੁਲਾਜ਼ਮ ਦਾ ਕਹਿਣਾ ਕਿ ਮੋਟਰ ਖ਼ਰਾਬ ਹੋਣ ਕਾਰਨ ਸਾਰੀ ਸਮੱਸਿਆ ਆਈ ਹੈ। ਉਨ੍ਹਾਂ ਦਾ ਕਹਿਣਾ ਕਿ ਜਲਦ ਹੀ ਪਿੰਡ ਵਾਸੀਆਂ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ।